Skip to main content

Posts

ਸਕੂਲਾਂ ਵਿਚ ਸਾਈਬਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

 ਅੱਜ ਜ਼ਿਲ੍ਹਾ ਬਠਿੰਡਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਇਬਰ ਸਕਿਊਰਿਟੀ ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲੇ ਜਿਲਾ ਸਿਖਿਆ ਅਫਸਰ (ਸ.ਸ.) ਬਠਿੰਡਾ ਸ. ਮੇਵਾ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਰਵਾਏ ਗਏ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੇਂਟੋਰ  ਕੰਪਿਉਟਰ ਸਾਇੰਸ ਗੁਰਮੀਤ ਸਿੰਘ ਸਿੱਧੂ  ਵੱਲੋ ਦੱਸਿਆ ਗਿਆ ਕਿ  ਅਜੋਕੇ ਸਮੇਂ ਦੌਰਾਨ ਹਰ ਚੀਜ਼ ਦਾ ਕੰਪਿਊਟਰੀਕਰਨ ਹੋ ਰਿਹਾ ਹੈ। ਇਕ ਪਾਸੇ ਇਸ ਨਾਲ ਜਿੱਥੇ ਲੋਕਾਂ ਦਾ ਕੰਮ ਬੇਹੱਦ ਸੁਖਾਵਾਂ ਹੋ ਗਿਆ ਹੈ, ਉਥੇ ਦੂਜੇ ਪਾਸੇ ਸਾਇਬਰ ਸਕਿਊਰਿਟੀ ਨਾਲ ਜੁੜੇ ਕਈ ਗੰਭੀਰ ਮਸਲੇ ਸਾਹਮਣੇ ਆ ਰਹੇ ਹਨ। ਇਸ ਕੰਪਿਉਟਰ ਯੁੱਗ ਦੌਰਾਨ ਤੇਜ਼ੀ ਨਾਲ ਵਧ ਰਹੇ ਸਾਇਬਰ ਕਰਾਇਮ ਨੂੰ ਠੱਲ੍ਹ ਪਾਉਣ ਲਈ ਇੱਕ-ਮਾਤਰ ਉਪਾਅ ਇਸ ਸਬੰਧੀ ਜਾਗਰੂਕਤਾ ਹੈ। ਜਿਨ੍ਹਾਂ ਉੱਪਰ ਸਾਨੂੰ ਤਵੱਜੋ ਦੇਣ ਦੀ ਜ਼ਰੂਰਤ ਹੈ। ਨਾਗਰਿਕਾਂ ਵਿਚ ਸਾਇਬਰ ਸਕਿਊਰਿਟੀ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਵੱਲੋਂ "Cyber Jagrookta (Awareness) Diwas" ਮੁਹਿੰਮ ਤਹਿਤ ,ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਸਮੂਹ ਵਿਦਿਆਰਥੀਆਂ ਨੂੰ Cyber Security ਦੇ ਵੱਖ -ਵੱਖ ਪਹਿਲੂਆਂ ਨਾਲ ਜਾਣੂ ਕਰਵਾਇਆ ਜਾਵੇਗਾ। ਇਸੇ ਲੜੀ ਤਹਿਤ ਅੱਜ ਮਿਤੀ 06.07.2022 ਨੂੰ  6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ Cyber Securi...
Recent posts

ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਕੂਲਾਂ ਵਿਚ ਸਾਈਬਰ ਜਾਗਰੂਕਤਾ ਮੋਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਇਬਰ ਸਕਿਊਰਿਟੀ ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੇਂਟੋਰ  ਕੰਪਿਉਟਰ ਸਾਇੰਸ ਯੂਨਸ ਖੋਖਰ  ਵੱਲੋ ਦੱਸਿਆ, ਕਿ  ਅਜੋਕੇ ਸਮੇਂ ਦੌਰਾਨ ਹਰ ਚੀਜ਼ ਦਾ ਕੰਪਿਊਟਰੀਕਰਨ ਹੋ ਰਿਹਾ ਹੈ। ਇਕ ਪਾਸੇ ਇਸ ਨਾਲ ਜਿੱਥੇ ਲੋਕਾਂ ਦਾ ਕੰਮ ਬੇਹੱਦ ਸੁਖਾਵਾਂ ਹੋ ਗਿਆ ਹੈ । ਉਥੇ ਦੂਜੇ ਪਾਸੇ ਸਾਇਬਰ ਸਕਿਊਰਿਟੀ ਨਾਲ ਜੁੜੇ ਕਈ ਗੰਭੀਰ ਮਸਲੇ ਸਾਹਮਣੇ ਆ ਰਹੇ ਹਨ। ਇਸ ਕੰਪਿਉਟਰ ਯੁੱਗ ਦੌਰਾਨ ਤੇਜ਼ੀ ਨਾਲ ਵਧ ਰਹੇ ਸਾਇਬਰ ਕਰਾਇਮ ਨੂੰ ਠੱਲ੍ਹ ਪਾਉਣ ਲਈ ਇੱਕਮਾਤਰ ਉਪਾਅ ਇਸ ਸਬੰਧੀ ਜਾਗਰੂਕਤਾ ਹੈ। ਜਿਨ੍ਹਾਂ ਉੱਪਰ ਸਾਨੂੰ ਤਵੱਜੋ ਦੇਣ ਦੀ ਜ਼ਰੂਰਤ ਹੈ। ਨਾਗਰਿਕਾਂ ਵਿਚ ਸਾਇਬਰ ਸਕਿਊਰਿਟੀ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਵੱਲੋਂ Cyber Jagrookta (Awareness) Diwas" ਮੁਹਿੰਮ ਤਹਿਤ ,ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਸਮੂਹ ਵਿਦਿਆਰਥੀਆਂ ਨੂੰ Cyber Security ਦੇ ਵੱਖ -ਵੱਖ ਪਹਿਲੂਆਂ ਨਾਲ ਜਾਣੂ ਕਰਵਾਈਆ ਜਾਵੇਗਾ। ਇਸੇ ਲੜੀ ਤਹਿਤ ਅੱਜ ਮਿਤੀ 06.07.2022 ਨੂੰ  6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ Cyber Security ਤੇ  ਪੋਸਟਰ ਮੇਕਿੰਗ ਮੁਕਾਬਲੇ, ਸਾਰੇ ਸਕੂਲਾ ਵਿੱਚ ਭਾਰੀ ਉਤਸ਼ਾਹ ਨਾਲ ਕਰਵ...
  ਜਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਜੀ ਵਲੋ ਜਿਲ੍ਹੇ ਦੇ ਕੰਪਿਊਟਰ ਅਧਿਆਪਕਾਂ ਨੂੰ ਕੀਤਾ   ਸਨਮਾਨਿਤ  ਦਫਤਰ ਜਿਲ੍ਹਾ ਸਿੱਖਿਆ ਅਫ਼ਸਰ(ਸੈ: ਸਿ) ਸ਼ਹੀਦ ਭਗਤ ਸਿੰਘ ਨਗਰ ਵਲੋ ਜਿਲ੍ਹੇ ਦੇ ਕੰਪਿਊਟਰ ਅਧਿਆਪਕਾਂ ਨੂੰ ਅੱਜ ਮਿਤੀ 8/07/2021 ਨੂੰ ਸਸਸ ਸ ਨਵਾਂਸ਼ਹਿਰ ਵਿਖੇ, ਓਹਨਾਂ ਵਲੋ ਕੋਵਿਡ ਦੌਰਾਨ,ਕੰਪਿਊਟਰ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਕੀਤੀ ਗਈ ਡਿਊਟੀ ਨੂੰ ਮਾਨਤਾ ਦਿੰਦੇ ਹੋਏ, ਇਸ ਕੰਮ ਲਈ ਸਨਮਾਨ ਪੱਤਰ ਵੰਡੇ ਗਏ। ਸਟੇਜ ਦਾ ਸਫ਼ਲ ਸੰਚਾਲਨ ਬਲਾਕ ਮੈਂਟੋਰ ਸੁਖਵਿੰਦਰ ਸਿੰਘ ਨੇ ਕੀਤਾ।ਜਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਵਲੋ ਕੰਪਿਊਟਰ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ, ਕੰਪਿਊਟਰ ਅਧਿਆਪਕ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ। ਓਹ ਹਮੇਸ਼ਾ ਹਰ ਡਿਊਟੀ ਨੂੰ ਫ਼ਿਰ ਚਾਹੇ ਉਹ ਵਿਦਿਅਕ ਹੋਵੇ, ਚੋਣਾਂ ਦੀ ਹੋਵੇ, ਕੋਵਿਡ ਦੀ ਹੋਵੋ ਜਾ ਕੋਈ ਹੋਰ ਓਹ ਹਮੇਸ਼ਾ ਖਿੜੇ ਮੱਥੇ ਸਵੀਕਾਰ ਕਰ ਆਪਣੀ ਪੂਰੀ ਲਗਨ ਨਾਲ ਨਿਭਾਉਂਦੇ ਹਨ। ਜਗਜੀਤ ਸਿੰਘ ਜੀ ਵਲੋ PGI index ਵਿੱਚ ਦੇਸ਼ ਭਰ ਵਿੱਚੋਂ ਪੰਜਾਬ ਦੇ ਪਹਿਲੇ ਸਥਾਨ ਤੇ ਆਉਣ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ ਪਏ ਗਏ ਯੋਗਦਾਨ ਨੂੰ ਵੀ ਦਿਲੋ ਸ਼ਰਧਾ ਦੇ ਫੁੱਲ ਭੇਂਟ ਕੀਤੇ। ਓਹਨਾਂ ਅਧਿਆਪਕਾ ਨੂੰ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਕੰਪਿਊਟਰ ਅਧਿਆਪਕਾਂ  ਦੀ ਹਰ ਮੁਸ਼ਕਿਲ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਮੌਜੂਦ ਹਨ। ਓਹਨਾਂ  ਤੋ ਬਾਅਦ ਸ ਸਰਬਜੀਤ ਪ੍ਰਿੰ...

ਫਨ ਐਕਟੀਵਿਟੀ ਅਧੀਨ ਕੰਪਿਊਟਰ ਸਪੈਲ ਬੀ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਸੰਗਰੂਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਵਿਭਾਗ ਵਲੋ ਜਾਰੀ ਫਨ ਐਕਟੀਵਿਟੀ ਸਮਾਂ ਸਾਰਣੀ ਅਨੂਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸ਼ਰਮਾ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹੇ ਅੰਦਰ ਵੱਖ- ਵੱਖ ਵਿਸ਼ਿਆਂ ਦੀਆਂ ਫਨ ਐਕਟੀਵਿਟੀਜ਼ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਗਰਮੀਆਂ ਦੀਆਂ ਛੁੱਟੀਆਂ ਦੇ ਦੂਜੇ ਹਫਤੇ ਦੌਰਾਨ ਜ਼ਿਲ੍ਹਾ ਮੈਂਟੋਰ ਮੁਹੰਮਦ ਆਰਿਫ਼, ਵੱਖ -ਵੱਖ ਬਲਾਕ ਮੈਂਟੋਰਜ਼ ਅਤੇ ਸਮੂਹ ਕੰਪਿਊਟਰ ਅਧਿਆਪਕਾਂ ਵੱਲੋ ਕੰਪਿਊਟਰ ਵਿਸ਼ੇ ਨਾਲ ਸੰਬੰਧਤ ਕੰਪਿਊਟਰ ਸਪੈਲ ਬੀ ਐਕਟੀਵਿਟੀ ਕਰਵਾਈ ਗਈ। ਇਸ ਬਾਰੇ ਜ਼ਿਲ੍ਹਾ ਮੈਂਟੋਰ ਮੁਹੰਮਦ ਆਰਿਫ਼ ਵੱਲੋਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਐਕਟੀਵਿਟੀ ਨੂੰ ਤਿੰਨ ਗਰੁੱਪਾਂ ਵਿੱਚ : ਗਰੁੱਪ ਪਹਿਲਾ (6ਵੀਂ ਤੋਂ 8ਵੀਂ) , ਗਰੁੱਪ ਦੂਜਾ (9ਵੀਂ ਤੋਂ 10ਵੀਂ) ਅਤੇ ਗਰੁੱਪ ਤੀਜਾ (11ਵੀਂ ਤੋਂ 12ਵੀਂ) ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਸਕੂਲ ਪੱਧਰੀ ਮੁਕਾਬਲੇ ਤੋਂ ਬਾਅਦ ਬਲਾਕ ਲੈਵਲ ਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਬਲਾਕ ਪੱਧਰੀ ਵਿਜੇਤਾ ਘੋਸ਼ਿਤ ਕੀਤਾ ਗਿਆ। ਜਿਸ ਉਪਰੰਤ 7 ਜੂਨ ਨੂੰ ਹਰ ਬਲਾਕ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਾ ਗਰੁੱਪਾਂ ਅਨੁਸਾਰ ਬਣਾਈਆਂ ਜ...

ਜਿਲਾ ਪੱਧਰੀ ਕੰਪਿਊਟਰ ਵੀਡੀਓ ਐਕਟੀਵਿਟੀ ਕੰਪੀਟੀਸ਼ਨ ਕਰਵਾਇਆ ਗਿਆ।

ਜਿਲਾ ਬਠਿੰਡਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਵਿਭਾਗ ਵੱਲੋਂ ਜਾਰੀ 'ਫਨ ਐਕਟੀਵਿਟੀ' ਸ਼ਡਿਊਲ ਤਹਿਤ ਜਿਲਾ ਸਿੱਖਿਆ ਅਫਸਰ (ਸੈ.ਸਿੱ.) ਬਠਿੰਡਾ ਸ. ਮੇਵਾ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਵੱਖ-ਵੱਖ ਵਿਸ਼ਿਆਂ ਦੀਆਂ ਐਕਟੀਵਿਟੀਜ਼ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜਿਲਾ ਮੈਂਟਰ ਸ. ਗੁਰਮੀਤ ਸਿੰਘ ਸਿੱਧੂ, ਬਲਾਕ ਮੈਂਟਰਜ਼ ਅਤੇ ਸਮੂਹ ਕੰਪਿਊਟਰ ਅਧਿਆਪਕਾਂ ਵੱਲੋਂ ਕੰਪਿਊਟਰ ਵਿਸ਼ੇ ਨਾਲ ਸਬੰਧਤ ਵੀਡੀਓ ਬਣਾਉਣ ਦੀ ਐਕਟੀਵਿਟੀ ਕਰਵਾਈ ਗਈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲਾ ਮੈਂਟਰ ਦੁਆਰਾ ਦੱਸਿਆ ਗਿਆ ਕਿ ਸਮੂਹ ਸਕੂਲਾਂ ਵਿੱਚ ਤਾਇਨਾਤ ਕੰਪਿਊਟਰ ਅਧਿਆਪਕਾਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਤੋਂ ਕੰਪਿਊਟਰ ਵਿਸ਼ੇ ਸਬੰਧੀ ਜਾਣਕਾਰੀ ਭਰਪੂਰ ਵੀਡੀਓ ਬਣਾ ਕੇ ਬਲਾਕ ਮੈਂਟਰਜ਼ ਨੂੰ ਭੇਜੀਆਂ ਗਈਆਂ। ਜਜ਼ਮੈਂਟ ਕਰਨ ਲਈ ਬਣਾਈ ਗਈ ਸੱਤ ਮੈਂਬਰੀ ਜਿਲਾ ਪੱਧਰੀ ਕਮੇਟੀ ਨੇ ਇਹਨਾਂ ਵੀਡੀਓਜ਼ ਨੂੰ ਧਿਆਨ ਨਾਲ ਦੇਖਦੇ ਹੋਏ ਬਲਾਕ ਅਤੇ ਜਿਲਾ ਪੱਧਰ ਤੇ ਪਹਿਲੀਆਂ ਤਿੰਨ ਪੁਜੀਸ਼ਨ ਘੋਸ਼ਿਤ ਕੀਤੀਆਂ, ਜਿਸ ਵਿੱਚ ਸਰਕਾਰੀ ਕੰਨਿਆ ਸੀਨੀ. ਸੈਕ. ਸਕੂਲ, ਮਹਿਰਾਜ਼ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਜਿਲਾ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਹਾਈ ਸਕੂਲ, ਸੀਂਗੋ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਲਵਜੋਤ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀ. ਸੈਕੰ. ਸਕੂਲ, ਸਿਵੀਆਂ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਰਾਜਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ...

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਢੋਗਲ-ਖੇੜੀ (ਸੰਗਰੂਰ) ਵਿਖੇ ਫਨ ਐਕਟੀਵਿਟੀ ਅਧੀਨ ਕਰਵਾਏ ਸਪੈਲ ਬੀ ਮੁਕਾਬਲੇ

ਸਿੱਖਿਆ ਵਿਭਾਗ ਵੱਲੋਂ ਜਾਰੀ ਜਾਰੀ ਫਨ ਐਕਟੀਵਿਟੀ ਸਮਾਂ ਸਾਰਣੀ ਅਨੁਸਾਰ, ਪ੍ਰਿੰਸੀਪਲ ਸ਼੍ਰੀਮਤੀ ਰਜਨੀ ਰਾਣੀ ਜੀ ਦੀ ਰਹਿਨੁਮਾਈ ਅਧੀਨ ਕੰਪਿਊਟਰ ਵਿਸ਼ੇ ਦੀ ਸਪੈਲ ਬੀ ਫਨ ਐਕਟੀਵਿਟੀ ਕਾਰਵਾਈ ਗਈ ਜਿਸ ਸਬੰਧੀ ਮੁਹੰਮਦ ਆਰਿਫ ਕੰਪਿਊਟਰ ਅਧਿਆਪਕ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਵਿੱਚ 6ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਵੱਖ ਵੱਖ ਲੈਵਲਾਂ ਅਨੁਸਾਰ ਭਾਗ ਲਿਆ ਅਤੇ ਇਸ ਫਨ ਐਕਟੀਵਿਟੀ ਵਿੱਚ ਵਧੇਰੇ ਰੁਚੀ ਜਾਹਰ ਕੀਤੀ। ਮੁਹੰਮਦ ਆਰਿਫ਼ ਅਤੇ ਮਨਦੀਪ ਕੌਰ ਕੰਪਿਊਟਰ ਅਧਿਆਪਕਾਂ ਨੇ ਇਹ ਐਕਟੀਵਿਟੀ ਆਨਲਾਈਨ ਕਾਰਵਾਈ ਜਿਸ ਵਿਚ ਲੈਵਲ 6ਵੀਂ ਤੋਂ 8ਵੀਂ ਵਿੱਚ ਪ੍ਰਭਜੀਤ ਕੌਰ ਕਲਾਸ 6ਵੀਂ, 9ਵੀਂ ਤੋਂ 10ਵੀਂ ਵਿੱਚ ਗੁਰਜੋਤ ਸਿੰਘ ਕਲਾਸ 10ਵੀਂ ਅਤੇ 11ਵੀਂ ਤੋਂ 12ਵੀਂ ਵਿੱਚ ਦਿਲਪ੍ਰੀਤ ਕੌਰ ਕਾਲਸ 11ਵੀਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਸ.ਸ.ਸ.ਸ. ਢਢੋਗਲ-ਖੇੜੀ ਰਜਨੀ ਰਾਣੀ ਜੀ ਨੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਮੋਟੀਵੇਟ ਕੀਤਾ।

ਕੰਪਿਊਟਰ ਸਾਇੰਸ ਈ-ਸ਼ਬਦ ਆਨਲਾਈਨ ਟੈਸਟ ਵਿੱਚ 48425 ਵਿਦਿਆਰਥੀਆਂ ਨੇ ਭਾਗ ਲਿਆ।

ਬਠਿੰਡਾ - ਮਿਤੀ - 28.05.2021 ਤੋਂ 30.05.2021 ਤੱਕ ਸੂਬਾ ਪੱਧਰੀ ਕੰਪਿਊਟਰ ਸਾਇੰਸ ਰੋਜ਼ਾਨਾ ਈ-ਸ਼ਬਦ ਦੀਆਂ ਪਹਿਲੀਆਂ 1 ਤੋਂ 15 ਸ਼ੀਟਾਂ ਦਾ ਆਨਲਾਈਨ ਟੈਸਟ ਜਿਲਾ ਸਿੱਖਿਆ ਅਫਸਰ(ਸੈ.ਸਿੱ.) ਬਠਿੰਡਾ ਸ. ਮੇਵਾ ਸਿੰਘ ਸਿੱਧੂ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਸਿੱਧੂ ਜਿਲ੍ਹਾ ਮੈਂਟਰ, ਬਠਿੰਡਾ ਨੇ ਦੱਸਿਆ ਕਿ ਪੜੋ ਪੰਜਾਬ ਪੜ੍ਹਾਓ ਪੰਜਾਬ ਦੀ ਕੰਪਿਊਟਰ ਟੀਮ ਵਲੋ ਰੋਜ਼ਾਨਾ ਸੂਬਾ ਪੱਧਰੀ ਈ-ਸ਼ਬਦ ਸ਼ੀਟ ਬੱਚਿਆ ਨੂੰ ਭੇਜੀ ਜਾਂਦੀ ਹੈ। ਇਸ ਸਬੰਧੀ ਕਰਵਾਈ ਗਈ ਆਨਲਾਈਨ ਕੁਇਜ਼ ਵਿੱਚ ਜਿਲਾ ਬਠਿੰਡਾ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ 48425 ਵਿਦਿਆਰਥੀਆਂ ਨੇ ਭਾਗ ਲੈ ਕੇ ਕੁਇਜ਼ ਨੂੰ ਸਫਲ ਬਣਾਇਆ। ਉਹਨਾਂ ਦੱਸਿਆ ਕਿ ਜੂਨ ਮਹੀਨੇ ਦੇ ਪਹਿਲੇ ਹਫਤੇ ਸਰਕਾਰੀ ਸਮਾਰਟ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਦਾ ਕੰਪਿਊਟਰ ਸਾਇੰਸ ਵਿਸ਼ੇ ਨਾਲ ਸਬੰਧਤ ਵੀਡੀਓ ਮੇਕਿੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਹਨਾਂ ਐਕਟੀਵਿਟੀ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਲਈ ਈ-ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਉਹਨਾਂ ਸਮੂਹ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਇਹਨਾਂ ਹਫਤਾਵਾਰੀ ਐਕਟੀਵਿਟੀਜ਼ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ।