ਇਨਰੋਲਮੈਂਟ ਡਰਾਈਵ ਤਹਿਤ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ
ਬਠਿੰਡਾ 01 ਅਪ੍ਰੈਲ(ਗੁਰਮੀਤ ਸਿੰਘ) ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਸ਼ੈਸ਼ਨ 2021-22 ਲਈ ਨਵੇਂ ਦਾਖਲਿਆਂ ਲਈ ਅਰੰਭੀ ਗਈ ਇਨਰੋਲਮੈਂਟ ਡਰਾਈਵ ਤਹਿਤ ਸ. ਮੇਵਾ ਸਿੰਘ ਸਿੱਧੂ ਜਿਲਾ ਸਿੱਖਿਆ ਅਫਸਰ(ਸੈ.ਸਿੱ.), ਬਠਿੰਡਾ ਦੀ ਅਗਵਾਈ ਵਿਚ ਇਨਰੋਲਮੈਂਟ ਬੂਸਟਰ ਟੀਮ ਬਠਿੰਡਾ ਦਾ ਗਠਨ ਕੀਤਾ ਗਿਆ ਹੈ। ਟੀਮ ਦੇ ਜਿਲਾ ਪੱਧਰੀ ਮੈਂਬਰ ਸ. ਗੁਰਮੀਤ ਸਿੰਘ ਡੀ.ਐਮ. ਕੰਪਿਊਟਰ ਬਠਿੰਡਾ ਵੱਲੋਂ ਪਿੰਡ - ਚਨਾਰਥਲ ਵਿਖੇ ਮਾਪਿਆਂ ਨਾਲ ਮਿਲ ਕੇ ਗੱਲਬਾਤ ਕੀਤੀ ਗਈ। ਉਹਨਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਮੁਫਤ ਸਹੂਲਤਾਂ, ਸਮਾਰਟ ਕਲਾਸਰੂਮਜ਼ ਅਤੇ ਪੜਾਈ ਦੇ ਪੱਧਰ ਬਾਰੇ ਜਾਣੂ ਕਰਵਾਉਂਦੇ ਹੋਏ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿਚ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਹਰਤੇਜ ਸਿੰਘ ਪੰਜਾਬੀ ਲੈਕਚਰਾਰ, ਨਰਿੰਦਰ ਕੁਮਾਰ ਪੰਜਾਬੀ ਮਾਸਟਰ, ਗੁਰਸ਼ਰਨ ਸਿੰਘ ਪੀ.ਟੀ.ਆਈ. ਅਤੇ ਅਰੁਣ ਕੁਮਾਰ ਜੂਨੀਅਰ ਸਹਾਇਕ ਵੀ ਨਾਲ ਹਾਜ਼ਰ ਸਨ।

Comments
Post a Comment