Skip to main content

 

ਜਿਲ੍ਹਾ ਮੈਂਟੋਰ ਸ਼ ਭ ਸ ਨਗਰ ,ਯੂਨਸ ਖੋਖਰ ਅਤੇ ਕੰਪਿਊਟਰ ਅਧਿਆਪਕਾਂ ਵਲੋ ਧਾਰਮਿਕ ਅਸਥਾਨ ਤੇ ਕੀਤੀ ਦਾਖਲੇ ਲਈ ਕੈਂਪੇਨ


ਨਵਾਂਸ਼ਹਿਰ 11 ਅਪ੍ਰੈਲ:-ਅੱਜ ਦਿਨ ਐਤਵਾਰ ਨੂੰ ਜਿਲ੍ਹਾ ਮੈਂਟੋਰ ਯੂਨਸ ਖੋਖਰ ਵਲੋ ਸੁਰਿੰਦਰ ਕੁਮਾਰ,ਸੁਖਵਿੰਦਰ ਕੁਮਾਰ  ਅਤੇ ਵਰਿੰਦਰ ਕੁਮਾਰ ਕੰਪਿਊਟਰ ਅਧਿਆਪਕਾਂ ਨਾਲ ਧਾਰਮਿਕ ਅਸਥਾਨ ਉੱਪਰ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਕੈਂਪੇਨ ਕੀਤੀ। 

ਇਸ ਮੋਕੇ ਜਿਲ੍ਹਾ ਮੈਂਟੋਰ ਯੂਨਸ ਖੋਖਰ ਵਲੋ ਹਾਜ਼ਰ ਲੋਕਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੇ ਉਜਵੱਲ ਭਵਿੱਖ, ਬਿਹਤਰ ਸਿੱਖਿਆ ਅਤੇ ਸਰਵ ਪੱਖੀ ਵਿਕਾਸ ਲਈ ਸਾਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਹੀ ਪੜ੍ਹਾਉਣੇ ਚਾਹੀਦੇ ਹਨ। ਉਨ੍ਹਾ ਕਿਹਾ ਕਿ ਪਿਛਲੇ ਕੁਝ ਸਾਲਾਂ ਵਿਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ। ਹੁਣ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਵਾਲਾ ਮਾਹੌਲ ਨਹੀਂ ਰਿਹਾ।ਸਰਕਾਰੀ ਸਕੂਲ ਹੁਣ ਅਧੁਨਿਕ ਸਹੂਲਤਾਂ ਨਾਲ ਲੈਸ ਹਨ । ਸਰਕਾਰੀ ਸਕੂਲਾਂ ਵਿੱਚ ਮਿਹਨਤੀ ਅਤੇ ਤਜਰਬੇਕਾਰ ਅਧਿਆਪਕ ਨਿਯੁਕਤ ਹਨ।ਸਰਕਾਰੀ ਸਕੂਲਾਂ ਵਿੱਚ ਨਰਸਰੀ ਜਮਾਤ ਤੋਂ ਬਾਰਵੀਂ ਜਮਾਤ ਤੱਕ  ਪੰਜਾਬੀ ਅਤੇ ਇੰਗਲਿਸ਼ ਮੀਡੀਅਮ ਵਿੱਚ ਸਮਾਰਟ ਕਲਾਸ ਵਿੱਚ ਪੜ੍ਹਾਈ ਕਰਵਾਈ ਜਾਂਦੀ ਹੈ। ਇਸ ਲਈ ਸਾਨੂੰ ਸਰਕਾਰੀ ਸਕੂਲਾਂ ਵਿੱਚ ਮੁਫਤ ਮਿਲ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਓਹਨਾਂ ਇਲਾਕਾ ਨਿਵਾਸੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਨਤੀਜੇ ਸੌ ਪ੍ਰਤੀਸ਼ਤ ਬਿਨ੍ਹਾ ਨਕਲ ਤੋਂ ਆ ਰਹੇ ਹਨ।ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੇ ਇੰਗਲਿਸ਼ ਬੂਸਟਰ ਕਲੱਬਾਂ ਕਰਕੇ ਬੱਚੇ ਫਰਾਟੇਦਾਰ ਇੰਗਲਿਸ਼ ਬੋਲ ਰਹੇ ਹਨ। ਕੰਪਿਊਟਰ,ਮੈਥ ਅਤੇ ਸਾਇੰਸ ਲੈਬਜ਼ ਵਿੱਚ ਬੱਚੇ ਆਪਣੇ ਹੱਥੀ ਪ੍ਰੈਕਟੀਕਲ ਕਰਕੇ ਸਿੱਖਿਆ ਗ੍ਰਹਿਣ ਕਰ ਰਹੇ ਹਨ। ਤਾਲਾਬੰਦੀ ਦੇ ਬਾਵਜੂਦ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਮਾਧਿਅਮ ਰਾਹੀਂ ਨਿਰਵਿਘਨ ਜਾਰੀ ਹੈ। ਇਸ ਮੋਕੇ ਕੰਪਿਊਟਰ ਅਧਿਆਪਕ ਵਰਿੰਦਰ ਕੁਮਾਰ, ਸੁਰਿੰਦਰ ਕੁਮਾਰ ਅਤੇ ਸੁਖਵਿੰਦਰ ਕੁਮਾਰ ਵਲੋ ਵੀ ਲੋਕਾ ਨੂੰ ਸੰਬੋਧਨ ਕਰਦਿਆਂ ਸਕੂਲਾਂ ਵਿੱਚ ਉਪਲੱਬਧ ਵੱਖ ਵੱਖ ਸਹੂਲਤਾਂ ਬਾਰੇ ਮੁਕੰਮਲ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋਜੈਕਟਰ ਦਾ ਇਸਤਮਾਲ ਕਰ ਲੋਕਾਂ ਨੂੰ ਸਕੂਲਾਂ ਦੀ ਬਦਲੀ ਨੁਹਾਰ ਦੇ ਰੂਹ ਬਰੂ ਵੀ ਕਰਵਾਇਆ ਗਿਆ ਅਤੇ ਸੰਗਤਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਅਪੀਲ ਕੀਤੀ। ਸੰਗਤਾਂ ਵੱਲੋਂ ਵਿਚਾਰ ਵਟਾਂਦਰਾ ਕਰਦੇ ਸਮੇਂ ਭਰੋਸਾ ਦਿੱਤਾ ਕਿ ਉਹ ਜਰੂਰ ਆਪਣੇ ਅਤੇ ਆਸ ਪਾਸ ਦੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਭੇਜਣਗੇ। ਅੰਤ ਵਿੱਚ ਜਿਲ੍ਹਾ ਟੀਮ ਵਲੋਂ ਚਰਚ ਦੀ ਪ੍ਰਬੰਧਕੀ ਕਮੇਟੀ ਅਤੇ ਵਰਿੰਦਰ ਕੁਮਾਰ ਜੀ ਦਾ ਸੰਪੂਰਨ ਸਹਿਯੋਗ ਦੇਣ ਲਈ ਦਿਲੋ ਧੰਨਵਾਦ ਕੀਤਾ। ਚਰਚ ਦੀ ਪ੍ਰਬੰਧਕੀ ਕਮੇਟੀ ਵਲੋ ਜਿਲ੍ਹਾ ਮੈਂਟੋਰ ਯੂਨਸ ਖੋਖਰ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਵੀ ਭੇਟ ਕੀਤੇ ਗਏ।

Comments

Popular posts from this blog

ਸਕੂਲਾਂ ਵਿਚ ਸਾਈਬਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

 ਅੱਜ ਜ਼ਿਲ੍ਹਾ ਬਠਿੰਡਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਇਬਰ ਸਕਿਊਰਿਟੀ ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲੇ ਜਿਲਾ ਸਿਖਿਆ ਅਫਸਰ (ਸ.ਸ.) ਬਠਿੰਡਾ ਸ. ਮੇਵਾ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਰਵਾਏ ਗਏ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੇਂਟੋਰ  ਕੰਪਿਉਟਰ ਸਾਇੰਸ ਗੁਰਮੀਤ ਸਿੰਘ ਸਿੱਧੂ  ਵੱਲੋ ਦੱਸਿਆ ਗਿਆ ਕਿ  ਅਜੋਕੇ ਸਮੇਂ ਦੌਰਾਨ ਹਰ ਚੀਜ਼ ਦਾ ਕੰਪਿਊਟਰੀਕਰਨ ਹੋ ਰਿਹਾ ਹੈ। ਇਕ ਪਾਸੇ ਇਸ ਨਾਲ ਜਿੱਥੇ ਲੋਕਾਂ ਦਾ ਕੰਮ ਬੇਹੱਦ ਸੁਖਾਵਾਂ ਹੋ ਗਿਆ ਹੈ, ਉਥੇ ਦੂਜੇ ਪਾਸੇ ਸਾਇਬਰ ਸਕਿਊਰਿਟੀ ਨਾਲ ਜੁੜੇ ਕਈ ਗੰਭੀਰ ਮਸਲੇ ਸਾਹਮਣੇ ਆ ਰਹੇ ਹਨ। ਇਸ ਕੰਪਿਉਟਰ ਯੁੱਗ ਦੌਰਾਨ ਤੇਜ਼ੀ ਨਾਲ ਵਧ ਰਹੇ ਸਾਇਬਰ ਕਰਾਇਮ ਨੂੰ ਠੱਲ੍ਹ ਪਾਉਣ ਲਈ ਇੱਕ-ਮਾਤਰ ਉਪਾਅ ਇਸ ਸਬੰਧੀ ਜਾਗਰੂਕਤਾ ਹੈ। ਜਿਨ੍ਹਾਂ ਉੱਪਰ ਸਾਨੂੰ ਤਵੱਜੋ ਦੇਣ ਦੀ ਜ਼ਰੂਰਤ ਹੈ। ਨਾਗਰਿਕਾਂ ਵਿਚ ਸਾਇਬਰ ਸਕਿਊਰਿਟੀ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਵੱਲੋਂ "Cyber Jagrookta (Awareness) Diwas" ਮੁਹਿੰਮ ਤਹਿਤ ,ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਸਮੂਹ ਵਿਦਿਆਰਥੀਆਂ ਨੂੰ Cyber Security ਦੇ ਵੱਖ -ਵੱਖ ਪਹਿਲੂਆਂ ਨਾਲ ਜਾਣੂ ਕਰਵਾਇਆ ਜਾਵੇਗਾ। ਇਸੇ ਲੜੀ ਤਹਿਤ ਅੱਜ ਮਿਤੀ 06.07.2022 ਨੂੰ  6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ Cyber Securi...

ਕੰਪਿਊਟਰ ਸਾਇੰਸ ਈ-ਸ਼ਬਦ ਆਨਲਾਈਨ ਟੈਸਟ ਵਿੱਚ 48425 ਵਿਦਿਆਰਥੀਆਂ ਨੇ ਭਾਗ ਲਿਆ।

ਬਠਿੰਡਾ - ਮਿਤੀ - 28.05.2021 ਤੋਂ 30.05.2021 ਤੱਕ ਸੂਬਾ ਪੱਧਰੀ ਕੰਪਿਊਟਰ ਸਾਇੰਸ ਰੋਜ਼ਾਨਾ ਈ-ਸ਼ਬਦ ਦੀਆਂ ਪਹਿਲੀਆਂ 1 ਤੋਂ 15 ਸ਼ੀਟਾਂ ਦਾ ਆਨਲਾਈਨ ਟੈਸਟ ਜਿਲਾ ਸਿੱਖਿਆ ਅਫਸਰ(ਸੈ.ਸਿੱ.) ਬਠਿੰਡਾ ਸ. ਮੇਵਾ ਸਿੰਘ ਸਿੱਧੂ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਸਿੱਧੂ ਜਿਲ੍ਹਾ ਮੈਂਟਰ, ਬਠਿੰਡਾ ਨੇ ਦੱਸਿਆ ਕਿ ਪੜੋ ਪੰਜਾਬ ਪੜ੍ਹਾਓ ਪੰਜਾਬ ਦੀ ਕੰਪਿਊਟਰ ਟੀਮ ਵਲੋ ਰੋਜ਼ਾਨਾ ਸੂਬਾ ਪੱਧਰੀ ਈ-ਸ਼ਬਦ ਸ਼ੀਟ ਬੱਚਿਆ ਨੂੰ ਭੇਜੀ ਜਾਂਦੀ ਹੈ। ਇਸ ਸਬੰਧੀ ਕਰਵਾਈ ਗਈ ਆਨਲਾਈਨ ਕੁਇਜ਼ ਵਿੱਚ ਜਿਲਾ ਬਠਿੰਡਾ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ 48425 ਵਿਦਿਆਰਥੀਆਂ ਨੇ ਭਾਗ ਲੈ ਕੇ ਕੁਇਜ਼ ਨੂੰ ਸਫਲ ਬਣਾਇਆ। ਉਹਨਾਂ ਦੱਸਿਆ ਕਿ ਜੂਨ ਮਹੀਨੇ ਦੇ ਪਹਿਲੇ ਹਫਤੇ ਸਰਕਾਰੀ ਸਮਾਰਟ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਦਾ ਕੰਪਿਊਟਰ ਸਾਇੰਸ ਵਿਸ਼ੇ ਨਾਲ ਸਬੰਧਤ ਵੀਡੀਓ ਮੇਕਿੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਹਨਾਂ ਐਕਟੀਵਿਟੀ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਲਈ ਈ-ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਉਹਨਾਂ ਸਮੂਹ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਇਹਨਾਂ ਹਫਤਾਵਾਰੀ ਐਕਟੀਵਿਟੀਜ਼ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ।
  ਇਨਰੋਲਮੈਂਟ ਡਰਾਈਵ ਤਹਿਤ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ ਬਠਿੰਡਾ  01 ਅਪ੍ਰੈਲ ( ਗੁਰਮੀਤ ਸਿੰਘ)  ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਸ਼ੈਸ਼ਨ 2021-22 ਲਈ ਨਵੇਂ ਦਾਖਲਿਆਂ ਲਈ ਅਰੰਭੀ ਗਈ ਇਨਰੋਲਮੈਂਟ ਡਰਾਈਵ ਤਹਿਤ ਸ. ਮੇਵਾ ਸਿੰਘ ਸਿੱਧੂ ਜਿਲਾ ਸਿੱਖਿਆ ਅਫਸਰ(ਸੈ.ਸਿੱ.), ਬਠਿੰਡਾ ਦੀ ਅਗਵਾਈ ਵਿਚ ਇਨਰੋਲਮੈਂਟ ਬੂਸਟਰ ਟੀਮ ਬਠਿੰਡਾ ਦਾ ਗਠਨ ਕੀਤਾ ਗਿਆ ਹੈ। ਟੀਮ ਦੇ ਜਿਲਾ ਪੱਧਰੀ ਮੈਂਬਰ ਸ. ਗੁਰਮੀਤ ਸਿੰਘ ਡੀ.ਐਮ. ਕੰਪਿਊਟਰ ਬਠਿੰਡਾ ਵੱਲੋਂ ਪਿੰਡ - ਚਨਾਰਥਲ ਵਿਖੇ ਮਾਪਿਆਂ ਨਾਲ ਮਿਲ ਕੇ ਗੱਲਬਾਤ ਕੀਤੀ ਗਈ। ਉਹਨਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਮੁਫਤ ਸਹੂਲਤਾਂ, ਸਮਾਰਟ ਕਲਾਸਰੂਮਜ਼ ਅਤੇ ਪੜਾਈ ਦੇ ਪੱਧਰ ਬਾਰੇ ਜਾਣੂ ਕਰਵਾਉਂਦੇ ਹੋਏ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿਚ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਹਰਤੇਜ ਸਿੰਘ ਪੰਜਾਬੀ ਲੈਕਚਰਾਰ, ਨਰਿੰਦਰ ਕੁਮਾਰ ਪੰਜਾਬੀ ਮਾਸਟਰ, ਗੁਰਸ਼ਰਨ ਸਿੰਘ ਪੀ.ਟੀ.ਆਈ. ਅਤੇ ਅਰੁਣ ਕੁਮਾਰ ਜੂਨੀਅਰ ਸਹਾਇਕ ਵੀ ਨਾਲ ਹਾਜ਼ਰ ਸਨ।