Skip to main content
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਬਠਿੰਡਾ ਦੀ ਟ੍ਰੇਨਿੰਗ ਜਿਲ੍ਹਾ ਮੈਂਟਰ ਕੰਪਿਊਟਰ ਅਤੇ ਟੀਮ ਵੱਲੋਂ ਕਰਵਾਈ ਗਈ।
ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਬਠਿੰਡਾ ਸ. ਮੇਵਾ ਸਿੰਘ ਸਿੱਧੂ ਦੀ ਅਗਵਾਈ ਵਿੱਚ ਮਿਤੀ 01.04.2021 ਨੂੰ ਸਿੱਖਿਆ ਸੁਧਾਰ ਟੀਮ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ (ਸੈਕੰਡਰੀ ਅਤੇ ਪ੍ਰਾਇਮਰੀ) ਬਠਿੰਡਾ ਦੀ ਇੱਕ ਰੋਜ਼ਾ ਟ੍ਰੇਨਿੰਗ ਸ. ਗੁਰਮੀਤ ਸਿੰਘ ਜਿਲ੍ਹਾ ਮੈਂਟਰ ਕੰਪਿਊਟਰ ਅਤੇ ਟੀਮ ਵੱਲੋਂ ਸ.ਸ.ਸ. ਸਕੂਲ ਮਾਲ ਰੋਡ (ਗ) ਬਠਿੰਡਾ ਵਿਖੇ ਕਰਵਾਈ ਗਈ। ਇਸ ਟ੍ਰੇਨਿੰਗ ਸ਼ੈਸ਼ਨ ਵਿੱਚ ਸਮਾਰਟ ਕਲਾਸਰੂਮ, ਪ੍ਰੋਜੈਕਟਰ, ਲੈਨੋਵੋ ਟੈਬਲੇਟਸ,ਆਈਸਕੂਲਾ ਕਲਾਸਰੂਮ ਸਾਫਟਵੇਅਰ, ਮੈਕ ਐਡਰੈੱਸ ਫਾਈਂਡ ਕਰਨਾ ਆਦਿ ਦੀ ਸਿਖਲਾਈ ਕਰਵਾਈ ਗਈ। ਇਸ ਮੌਕੇ ਕੰਪਿਊਟਰ ਬਲਾਕ ਮੈਂਟਰਜ਼ ਸੰਨੀ ਸਿੰਗਲਾ, ਸੁਨੀਲ ਕੁਮਾਰ, ਪੰਕਜ ਕੁਮਾਰ, ਅਸ਼ਵਨੀ ਕੁਮਾਰ, ਨਵਨੀਤ ਕੁਮਾਰ, ਜੌਨੀ ਸਿੰਗਲਾ ਅਤੇ ਅਤੁਲ ਜੋਸ਼ੀ ਵੀ ਹਾਜਰ ਸਨ।

Comments

Popular posts from this blog

ਸਕੂਲਾਂ ਵਿਚ ਸਾਈਬਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

 ਅੱਜ ਜ਼ਿਲ੍ਹਾ ਬਠਿੰਡਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਇਬਰ ਸਕਿਊਰਿਟੀ ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲੇ ਜਿਲਾ ਸਿਖਿਆ ਅਫਸਰ (ਸ.ਸ.) ਬਠਿੰਡਾ ਸ. ਮੇਵਾ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਰਵਾਏ ਗਏ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੇਂਟੋਰ  ਕੰਪਿਉਟਰ ਸਾਇੰਸ ਗੁਰਮੀਤ ਸਿੰਘ ਸਿੱਧੂ  ਵੱਲੋ ਦੱਸਿਆ ਗਿਆ ਕਿ  ਅਜੋਕੇ ਸਮੇਂ ਦੌਰਾਨ ਹਰ ਚੀਜ਼ ਦਾ ਕੰਪਿਊਟਰੀਕਰਨ ਹੋ ਰਿਹਾ ਹੈ। ਇਕ ਪਾਸੇ ਇਸ ਨਾਲ ਜਿੱਥੇ ਲੋਕਾਂ ਦਾ ਕੰਮ ਬੇਹੱਦ ਸੁਖਾਵਾਂ ਹੋ ਗਿਆ ਹੈ, ਉਥੇ ਦੂਜੇ ਪਾਸੇ ਸਾਇਬਰ ਸਕਿਊਰਿਟੀ ਨਾਲ ਜੁੜੇ ਕਈ ਗੰਭੀਰ ਮਸਲੇ ਸਾਹਮਣੇ ਆ ਰਹੇ ਹਨ। ਇਸ ਕੰਪਿਉਟਰ ਯੁੱਗ ਦੌਰਾਨ ਤੇਜ਼ੀ ਨਾਲ ਵਧ ਰਹੇ ਸਾਇਬਰ ਕਰਾਇਮ ਨੂੰ ਠੱਲ੍ਹ ਪਾਉਣ ਲਈ ਇੱਕ-ਮਾਤਰ ਉਪਾਅ ਇਸ ਸਬੰਧੀ ਜਾਗਰੂਕਤਾ ਹੈ। ਜਿਨ੍ਹਾਂ ਉੱਪਰ ਸਾਨੂੰ ਤਵੱਜੋ ਦੇਣ ਦੀ ਜ਼ਰੂਰਤ ਹੈ। ਨਾਗਰਿਕਾਂ ਵਿਚ ਸਾਇਬਰ ਸਕਿਊਰਿਟੀ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਵੱਲੋਂ "Cyber Jagrookta (Awareness) Diwas" ਮੁਹਿੰਮ ਤਹਿਤ ,ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਸਮੂਹ ਵਿਦਿਆਰਥੀਆਂ ਨੂੰ Cyber Security ਦੇ ਵੱਖ -ਵੱਖ ਪਹਿਲੂਆਂ ਨਾਲ ਜਾਣੂ ਕਰਵਾਇਆ ਜਾਵੇਗਾ। ਇਸੇ ਲੜੀ ਤਹਿਤ ਅੱਜ ਮਿਤੀ 06.07.2022 ਨੂੰ  6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ Cyber Securi...

ਕੰਪਿਊਟਰ ਸਾਇੰਸ ਈ-ਸ਼ਬਦ ਆਨਲਾਈਨ ਟੈਸਟ ਵਿੱਚ 48425 ਵਿਦਿਆਰਥੀਆਂ ਨੇ ਭਾਗ ਲਿਆ।

ਬਠਿੰਡਾ - ਮਿਤੀ - 28.05.2021 ਤੋਂ 30.05.2021 ਤੱਕ ਸੂਬਾ ਪੱਧਰੀ ਕੰਪਿਊਟਰ ਸਾਇੰਸ ਰੋਜ਼ਾਨਾ ਈ-ਸ਼ਬਦ ਦੀਆਂ ਪਹਿਲੀਆਂ 1 ਤੋਂ 15 ਸ਼ੀਟਾਂ ਦਾ ਆਨਲਾਈਨ ਟੈਸਟ ਜਿਲਾ ਸਿੱਖਿਆ ਅਫਸਰ(ਸੈ.ਸਿੱ.) ਬਠਿੰਡਾ ਸ. ਮੇਵਾ ਸਿੰਘ ਸਿੱਧੂ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਸਿੱਧੂ ਜਿਲ੍ਹਾ ਮੈਂਟਰ, ਬਠਿੰਡਾ ਨੇ ਦੱਸਿਆ ਕਿ ਪੜੋ ਪੰਜਾਬ ਪੜ੍ਹਾਓ ਪੰਜਾਬ ਦੀ ਕੰਪਿਊਟਰ ਟੀਮ ਵਲੋ ਰੋਜ਼ਾਨਾ ਸੂਬਾ ਪੱਧਰੀ ਈ-ਸ਼ਬਦ ਸ਼ੀਟ ਬੱਚਿਆ ਨੂੰ ਭੇਜੀ ਜਾਂਦੀ ਹੈ। ਇਸ ਸਬੰਧੀ ਕਰਵਾਈ ਗਈ ਆਨਲਾਈਨ ਕੁਇਜ਼ ਵਿੱਚ ਜਿਲਾ ਬਠਿੰਡਾ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ 48425 ਵਿਦਿਆਰਥੀਆਂ ਨੇ ਭਾਗ ਲੈ ਕੇ ਕੁਇਜ਼ ਨੂੰ ਸਫਲ ਬਣਾਇਆ। ਉਹਨਾਂ ਦੱਸਿਆ ਕਿ ਜੂਨ ਮਹੀਨੇ ਦੇ ਪਹਿਲੇ ਹਫਤੇ ਸਰਕਾਰੀ ਸਮਾਰਟ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਦਾ ਕੰਪਿਊਟਰ ਸਾਇੰਸ ਵਿਸ਼ੇ ਨਾਲ ਸਬੰਧਤ ਵੀਡੀਓ ਮੇਕਿੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਹਨਾਂ ਐਕਟੀਵਿਟੀ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਲਈ ਈ-ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਉਹਨਾਂ ਸਮੂਹ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਇਹਨਾਂ ਹਫਤਾਵਾਰੀ ਐਕਟੀਵਿਟੀਜ਼ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ।
  ਇਨਰੋਲਮੈਂਟ ਡਰਾਈਵ ਤਹਿਤ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ ਬਠਿੰਡਾ  01 ਅਪ੍ਰੈਲ ( ਗੁਰਮੀਤ ਸਿੰਘ)  ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਸ਼ੈਸ਼ਨ 2021-22 ਲਈ ਨਵੇਂ ਦਾਖਲਿਆਂ ਲਈ ਅਰੰਭੀ ਗਈ ਇਨਰੋਲਮੈਂਟ ਡਰਾਈਵ ਤਹਿਤ ਸ. ਮੇਵਾ ਸਿੰਘ ਸਿੱਧੂ ਜਿਲਾ ਸਿੱਖਿਆ ਅਫਸਰ(ਸੈ.ਸਿੱ.), ਬਠਿੰਡਾ ਦੀ ਅਗਵਾਈ ਵਿਚ ਇਨਰੋਲਮੈਂਟ ਬੂਸਟਰ ਟੀਮ ਬਠਿੰਡਾ ਦਾ ਗਠਨ ਕੀਤਾ ਗਿਆ ਹੈ। ਟੀਮ ਦੇ ਜਿਲਾ ਪੱਧਰੀ ਮੈਂਬਰ ਸ. ਗੁਰਮੀਤ ਸਿੰਘ ਡੀ.ਐਮ. ਕੰਪਿਊਟਰ ਬਠਿੰਡਾ ਵੱਲੋਂ ਪਿੰਡ - ਚਨਾਰਥਲ ਵਿਖੇ ਮਾਪਿਆਂ ਨਾਲ ਮਿਲ ਕੇ ਗੱਲਬਾਤ ਕੀਤੀ ਗਈ। ਉਹਨਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਮੁਫਤ ਸਹੂਲਤਾਂ, ਸਮਾਰਟ ਕਲਾਸਰੂਮਜ਼ ਅਤੇ ਪੜਾਈ ਦੇ ਪੱਧਰ ਬਾਰੇ ਜਾਣੂ ਕਰਵਾਉਂਦੇ ਹੋਏ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿਚ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਹਰਤੇਜ ਸਿੰਘ ਪੰਜਾਬੀ ਲੈਕਚਰਾਰ, ਨਰਿੰਦਰ ਕੁਮਾਰ ਪੰਜਾਬੀ ਮਾਸਟਰ, ਗੁਰਸ਼ਰਨ ਸਿੰਘ ਪੀ.ਟੀ.ਆਈ. ਅਤੇ ਅਰੁਣ ਕੁਮਾਰ ਜੂਨੀਅਰ ਸਹਾਇਕ ਵੀ ਨਾਲ ਹਾਜ਼ਰ ਸਨ।