ਸੰਗਰੂਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਵਿਭਾਗ ਵਲੋ ਜਾਰੀ ਫਨ ਐਕਟੀਵਿਟੀ ਸਮਾਂ ਸਾਰਣੀ ਅਨੂਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸ਼ਰਮਾ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹੇ ਅੰਦਰ ਵੱਖ- ਵੱਖ ਵਿਸ਼ਿਆਂ ਦੀਆਂ ਫਨ ਐਕਟੀਵਿਟੀਜ਼ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਗਰਮੀਆਂ ਦੀਆਂ ਛੁੱਟੀਆਂ ਦੇ ਦੂਜੇ ਹਫਤੇ ਦੌਰਾਨ ਜ਼ਿਲ੍ਹਾ ਮੈਂਟੋਰ ਮੁਹੰਮਦ ਆਰਿਫ਼, ਵੱਖ -ਵੱਖ ਬਲਾਕ ਮੈਂਟੋਰਜ਼ ਅਤੇ ਸਮੂਹ ਕੰਪਿਊਟਰ ਅਧਿਆਪਕਾਂ ਵੱਲੋ ਕੰਪਿਊਟਰ ਵਿਸ਼ੇ ਨਾਲ ਸੰਬੰਧਤ ਕੰਪਿਊਟਰ ਸਪੈਲ ਬੀ ਐਕਟੀਵਿਟੀ ਕਰਵਾਈ ਗਈ। ਇਸ ਬਾਰੇ ਜ਼ਿਲ੍ਹਾ ਮੈਂਟੋਰ ਮੁਹੰਮਦ ਆਰਿਫ਼ ਵੱਲੋਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਐਕਟੀਵਿਟੀ ਨੂੰ ਤਿੰਨ ਗਰੁੱਪਾਂ ਵਿੱਚ : ਗਰੁੱਪ ਪਹਿਲਾ (6ਵੀਂ ਤੋਂ 8ਵੀਂ) , ਗਰੁੱਪ ਦੂਜਾ (9ਵੀਂ ਤੋਂ 10ਵੀਂ) ਅਤੇ ਗਰੁੱਪ ਤੀਜਾ (11ਵੀਂ ਤੋਂ 12ਵੀਂ) ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਸਕੂਲ ਪੱਧਰੀ ਮੁਕਾਬਲੇ ਤੋਂ ਬਾਅਦ ਬਲਾਕ ਲੈਵਲ ਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਬਲਾਕ ਪੱਧਰੀ ਵਿਜੇਤਾ ਘੋਸ਼ਿਤ ਕੀਤਾ ਗਿਆ। ਜਿਸ ਉਪਰੰਤ 7 ਜੂਨ ਨੂੰ ਹਰ ਬਲਾਕ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਾ ਗਰੁੱਪਾਂ ਅਨੁਸਾਰ ਬਣਾਈਆਂ ਜਿਲ੍ਹਾ ਪੱਧਰੀ ਜੱਜਮੈਂਟ ਕੇਮਟੀਆਂ ਵਲੋਂ ਕਰਵਾਇਆ ਗਿਆ ਅਤੇ ਨਤੀਜਾ ਸੂਚੀ ਜਨਤਕ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮੈਂਟੋਰ ਮੁਹੰਮਦ ਆਰਿਫ਼ ਵੱਲੋ ਵਿਜੇਤਾ ਵਿਦਿਆਰਥੀਆਂ,ਮਾਪਿਆਂ, ਓਹਨਾਂ ਦੇ ਕੰਪਿਊਟਰ ਅਧਿਆਪਕਾਂ ਅਤੇ ਬਲਾਕ ਮੈਂਟੋਰਜ਼ ਨੂੰ ਵਧਾਈ ਦਿੰਦੇ ਹੋਏ ਸਮੂਹ ਬੱਚਿਆ, ਕੰਪਿਊਟਰ ਅਧਿਆਪਕਾਂ, ਬਲਾਕ ਮੈਂਟੋਰਜ਼ ਦਾ ਇਸ ਫਨ ਐਕਟੀਵਿਟੀ ਵਿੱਚ ਸ਼ਾਮਲ ਹੋਣ ਲਈ ਦਿਲੋ ਧੰਨਵਾਦ ਕੀਤਾ
ਅੱਜ ਜ਼ਿਲ੍ਹਾ ਬਠਿੰਡਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਇਬਰ ਸਕਿਊਰਿਟੀ ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲੇ ਜਿਲਾ ਸਿਖਿਆ ਅਫਸਰ (ਸ.ਸ.) ਬਠਿੰਡਾ ਸ. ਮੇਵਾ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਰਵਾਏ ਗਏ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੇਂਟੋਰ ਕੰਪਿਉਟਰ ਸਾਇੰਸ ਗੁਰਮੀਤ ਸਿੰਘ ਸਿੱਧੂ ਵੱਲੋ ਦੱਸਿਆ ਗਿਆ ਕਿ ਅਜੋਕੇ ਸਮੇਂ ਦੌਰਾਨ ਹਰ ਚੀਜ਼ ਦਾ ਕੰਪਿਊਟਰੀਕਰਨ ਹੋ ਰਿਹਾ ਹੈ। ਇਕ ਪਾਸੇ ਇਸ ਨਾਲ ਜਿੱਥੇ ਲੋਕਾਂ ਦਾ ਕੰਮ ਬੇਹੱਦ ਸੁਖਾਵਾਂ ਹੋ ਗਿਆ ਹੈ, ਉਥੇ ਦੂਜੇ ਪਾਸੇ ਸਾਇਬਰ ਸਕਿਊਰਿਟੀ ਨਾਲ ਜੁੜੇ ਕਈ ਗੰਭੀਰ ਮਸਲੇ ਸਾਹਮਣੇ ਆ ਰਹੇ ਹਨ। ਇਸ ਕੰਪਿਉਟਰ ਯੁੱਗ ਦੌਰਾਨ ਤੇਜ਼ੀ ਨਾਲ ਵਧ ਰਹੇ ਸਾਇਬਰ ਕਰਾਇਮ ਨੂੰ ਠੱਲ੍ਹ ਪਾਉਣ ਲਈ ਇੱਕ-ਮਾਤਰ ਉਪਾਅ ਇਸ ਸਬੰਧੀ ਜਾਗਰੂਕਤਾ ਹੈ। ਜਿਨ੍ਹਾਂ ਉੱਪਰ ਸਾਨੂੰ ਤਵੱਜੋ ਦੇਣ ਦੀ ਜ਼ਰੂਰਤ ਹੈ। ਨਾਗਰਿਕਾਂ ਵਿਚ ਸਾਇਬਰ ਸਕਿਊਰਿਟੀ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਵੱਲੋਂ "Cyber Jagrookta (Awareness) Diwas" ਮੁਹਿੰਮ ਤਹਿਤ ,ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਸਮੂਹ ਵਿਦਿਆਰਥੀਆਂ ਨੂੰ Cyber Security ਦੇ ਵੱਖ -ਵੱਖ ਪਹਿਲੂਆਂ ਨਾਲ ਜਾਣੂ ਕਰਵਾਇਆ ਜਾਵੇਗਾ। ਇਸੇ ਲੜੀ ਤਹਿਤ ਅੱਜ ਮਿਤੀ 06.07.2022 ਨੂੰ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ Cyber Securi...
Comments
Post a Comment