ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਇਬਰ ਸਕਿਊਰਿਟੀ ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੇਂਟੋਰ ਕੰਪਿਉਟਰ ਸਾਇੰਸ ਯੂਨਸ ਖੋਖਰ ਵੱਲੋ ਦੱਸਿਆ, ਕਿ ਅਜੋਕੇ ਸਮੇਂ ਦੌਰਾਨ ਹਰ ਚੀਜ਼ ਦਾ ਕੰਪਿਊਟਰੀਕਰਨ ਹੋ ਰਿਹਾ ਹੈ। ਇਕ ਪਾਸੇ ਇਸ ਨਾਲ ਜਿੱਥੇ ਲੋਕਾਂ ਦਾ ਕੰਮ ਬੇਹੱਦ ਸੁਖਾਵਾਂ ਹੋ ਗਿਆ ਹੈ । ਉਥੇ ਦੂਜੇ ਪਾਸੇ ਸਾਇਬਰ ਸਕਿਊਰਿਟੀ ਨਾਲ ਜੁੜੇ ਕਈ ਗੰਭੀਰ ਮਸਲੇ ਸਾਹਮਣੇ ਆ ਰਹੇ ਹਨ। ਇਸ ਕੰਪਿਉਟਰ ਯੁੱਗ ਦੌਰਾਨ ਤੇਜ਼ੀ ਨਾਲ ਵਧ ਰਹੇ ਸਾਇਬਰ ਕਰਾਇਮ ਨੂੰ ਠੱਲ੍ਹ ਪਾਉਣ ਲਈ ਇੱਕਮਾਤਰ ਉਪਾਅ ਇਸ ਸਬੰਧੀ ਜਾਗਰੂਕਤਾ ਹੈ। ਜਿਨ੍ਹਾਂ ਉੱਪਰ ਸਾਨੂੰ ਤਵੱਜੋ ਦੇਣ ਦੀ ਜ਼ਰੂਰਤ ਹੈ। ਨਾਗਰਿਕਾਂ ਵਿਚ ਸਾਇਬਰ ਸਕਿਊਰਿਟੀ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਵੱਲੋਂ Cyber Jagrookta (Awareness) Diwas" ਮੁਹਿੰਮ ਤਹਿਤ ,ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਸਮੂਹ ਵਿਦਿਆਰਥੀਆਂ ਨੂੰ Cyber Security ਦੇ ਵੱਖ -ਵੱਖ ਪਹਿਲੂਆਂ ਨਾਲ ਜਾਣੂ ਕਰਵਾਈਆ ਜਾਵੇਗਾ। ਇਸੇ ਲੜੀ ਤਹਿਤ ਅੱਜ ਮਿਤੀ 06.07.2022 ਨੂੰ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ Cyber Security ਤੇ ਪੋਸਟਰ ਮੇਕਿੰਗ ਮੁਕਾਬਲੇ, ਸਾਰੇ ਸਕੂਲਾ ਵਿੱਚ ਭਾਰੀ ਉਤਸ਼ਾਹ ਨਾਲ ਕਰਵਾਏ ਗਏ। ਜਿਸ ਵਿੱਚ ਬੱਚਿਆ ਵੱਲੋ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਇਸ ਮੁਹਿੰਮ ਸਦਕਾ ਵਿਦਿਆਰਥੀਆਂ ਅੰਦਰ ਇਸ ਬੇਹੱਦ ਅਹਿਮ ਵਿਸ਼ੇ ਸਬੰਧੀ ਜਾਗਰੂਕਤਾ ਉਤਪੰਨ ਹੋਈ। ਇਸ ਮੋਕੇ ਸਮੂਹ ਸਕੂਲ ਮੁਖੀਆਂ, ਕੰਪਿਉਟਰ ਅਧਿਆਪਕਾਂ ਅਤੇ ਬਲਾਕ ਮੈਂਟੋਰ ਸੁਖਵਿੰਦਰ ਸਿੰਘ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਮਨਦੀਪ ਸਿੰਘ, ਵਰੁਣ ਵਿਗ, ਹਰਪ੍ਰੀਤ ਸਿੰਘ, ਬਲਰਾਜ ਸਿੰਘ ਵਲੋ ਆਪਣਾ ਅਹਿਮ ਯੋਗਦਾਨ ਪਾਇਆ।
ਬਠਿੰਡਾ - ਮਿਤੀ - 28.05.2021 ਤੋਂ 30.05.2021 ਤੱਕ ਸੂਬਾ ਪੱਧਰੀ ਕੰਪਿਊਟਰ ਸਾਇੰਸ ਰੋਜ਼ਾਨਾ ਈ-ਸ਼ਬਦ ਦੀਆਂ ਪਹਿਲੀਆਂ 1 ਤੋਂ 15 ਸ਼ੀਟਾਂ ਦਾ ਆਨਲਾਈਨ ਟੈਸਟ ਜਿਲਾ ਸਿੱਖਿਆ ਅਫਸਰ(ਸੈ.ਸਿੱ.) ਬਠਿੰਡਾ ਸ. ਮੇਵਾ ਸਿੰਘ ਸਿੱਧੂ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਸਿੱਧੂ ਜਿਲ੍ਹਾ ਮੈਂਟਰ, ਬਠਿੰਡਾ ਨੇ ਦੱਸਿਆ ਕਿ ਪੜੋ ਪੰਜਾਬ ਪੜ੍ਹਾਓ ਪੰਜਾਬ ਦੀ ਕੰਪਿਊਟਰ ਟੀਮ ਵਲੋ ਰੋਜ਼ਾਨਾ ਸੂਬਾ ਪੱਧਰੀ ਈ-ਸ਼ਬਦ ਸ਼ੀਟ ਬੱਚਿਆ ਨੂੰ ਭੇਜੀ ਜਾਂਦੀ ਹੈ। ਇਸ ਸਬੰਧੀ ਕਰਵਾਈ ਗਈ ਆਨਲਾਈਨ ਕੁਇਜ਼ ਵਿੱਚ ਜਿਲਾ ਬਠਿੰਡਾ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ 48425 ਵਿਦਿਆਰਥੀਆਂ ਨੇ ਭਾਗ ਲੈ ਕੇ ਕੁਇਜ਼ ਨੂੰ ਸਫਲ ਬਣਾਇਆ। ਉਹਨਾਂ ਦੱਸਿਆ ਕਿ ਜੂਨ ਮਹੀਨੇ ਦੇ ਪਹਿਲੇ ਹਫਤੇ ਸਰਕਾਰੀ ਸਮਾਰਟ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਦਾ ਕੰਪਿਊਟਰ ਸਾਇੰਸ ਵਿਸ਼ੇ ਨਾਲ ਸਬੰਧਤ ਵੀਡੀਓ ਮੇਕਿੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਹਨਾਂ ਐਕਟੀਵਿਟੀ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਲਈ ਈ-ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਉਹਨਾਂ ਸਮੂਹ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਇਹਨਾਂ ਹਫਤਾਵਾਰੀ ਐਕਟੀਵਿਟੀਜ਼ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ।

Comments
Post a Comment